ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਦਿੱਤਾ ਅਸਤੀਫ਼ਾ - ਲੁਧਿਆਣਾ
🎬 Watch Now: Feature Video
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਤੇ ਬੈਂਸ ਭਰਾਵਾਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ, ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਇੰਜ.ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਰਟੀ ਦੀਆਂ ਨੀਤੀਆਂ ਤੋਂ ਕਿਨਾਰਾ ਕਰਦਿਆਂ ਅਸਤੀਫਾ ਦੇ ਦਿੱਤਾ। ਇੰਜੀਨੀਅਰ ਮਨਵਿੰਦਰ ਸਿੰਘ ਨੇ ਆਖਿਆ ਕਿ ਉਹ ਪਾਰਟੀ ਪ੍ਰਧਾਨ ਵੱਲੋਂ ਕਿਸਾਨੀ ਸੰਘਰਸ਼ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜੋ ਨੀਤੀ ਅਪਣਾਈ ਜਾ ਰਹੀ ਹੈ ਉਸ ਨੂੰ ਸਹੀ ਨਹੀਂ ਮੰਨਦੇ। ਲੋਕਾਂ ਵੱਲੋਂ ਇਨ੍ਹਾਂ ਚੋਣਾਂ ਦਾ ਬਾਈਕਾਟ ਕਰਨਾ, ਇੱਕ ਤਰ੍ਹਾਂ ਨਾਲ ਦੂਜੀਆਂ ਪਾਰਟੀਆਂ ਦੀ ਸਹਾਇਤਾ ਕਰਨ ਵਰਗਾ ਹੈ। ਦੂਜਾ ਵੱਡਾ ਕਾਰਨ ਦੱਸਦਿਆਂ ਆਖਿਆ ਕਿ ਉਨ੍ਹਾਂ ਨੂੰ ਪਾਰਟੀ ਦੇ ਜ਼ਾਬਤੇ ਵਿੱਚ ਰਹਿ ਕੇ ਕਿਸਾਨ ਅੰਦੋਲਨ ਦਾ ਸਾਥ ਦੇਣ ਵਿੱਚ ਵੱਡੀਆਂ ਦਿੱਕਤਾਂ ਆ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਤੋਂ ਕਿਨਾਰਾ ਕਰਨ ਵਿੱਚ ਹੀ ਭਲਾਈ ਸਮਝੀ ਹੈ।