ਸੀਵਰੇਜ 'ਚ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ - ਮੰਡੀ ਨਜ਼ਦੀਕ ਸੀਵਰੇਜ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11225943-6-11225943-1617188629826.jpg)
ਜਲੰਧਰ: ਜਲੰਧਰ ਦੇ ਮਕਸੂਦਾਂ ਸਬਜ਼ੀ ਮੰਡੀ ਨਜ਼ਦੀਕ ਸੀਵਰੇਜ 'ਚੋਂ ਵਿਅਕਤੀ ਦੀ ਲਾਸ਼ ਮਿਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ। ਇਲਾਕੇ ਦੇ ਲੋਕਾਂ ਵਲੋਂ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵਲੋਂ ਲਾਸ਼ ਕਬਜੇ 'ਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਦਾ ਕਹਿਣਾ ਕਿ ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਪਾਈ, ਸਿਰਫ਼ ਇਹ ਪਤਾ ਚੱਲਿਆ ਹੈ ਕਿ ਮ੍ਰਿਤਕ ਪੱਲੇਦਾਰੀ ਦਾ ਕੰਮ ਕਰਦਾ ਸੀ। ਪੁਲਿਸ ਦਾ ਕਹਿਣਾ ਕਿ ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।