ਨਵ ਜਨਮੇ ਬੱਚੇ ਦਾ ਭਰੂਣ ਮਿਲਣ ਨਾਲ ਇਲਾਕੇ 'ਚ ਸਨਸਨੀ - ਹਾਊਸਿੰਗ ਬੋਰਡ ਕਲੋਨੀ
🎬 Watch Now: Feature Video
ਪਠਾਨਕੋਟ: ਹਾਊਸਿੰਗ ਬੋਰਡ ਕਲੋਨੀ ਦੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ।ਜਦੋਂ ਮੁਹੱਲਾ ਵਾਸੀਆਂ ਨੇ ਨਾਲੀ ਦੇ ਵਿੱਚ ਪਏ ਇਕ ਨਵਜਾਤ ਸ਼ਿਸ਼ੂ ਦਾ ਭਰੂਣ ਦੇਖਿਆ।ਜਿਸ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਮੌਕੇ ਤੇ ਪੁੱਜੀ ਪੁਲੀਸ ਨੇ ਨਵਜਾਤ ਬੱਚੇ ਦੇ ਭਰੂਣ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਬਾਰੇ ਐਸਐਚਓ ਦਵਿੰਦਰ ਪ੍ਰਕਾਸ਼ ਨੇ ਦੱਸਿਆ ਹੈ ਕਿ ਇੱਕ ਬੱਚੇ ਦਾ ਭਰੂਣ ਨਾਲੀ ਵਿਚ ਪਿਆ ਹੋਇਆ ਸੀ ਫਿਲਹਾਲ ਭਰੂਣ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਇਲਾਕੇ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ।