ਕੁਆਰੰਟੀਨ ਕੀਤੇ ਸ਼ਰਧਾਲੂਆਂ ਦੀ ਨੈਗੇਟਿਵ ਰਿਪੋਰਟ ਆਉਣ 'ਤੇ ਭੇਜਿਆ ਘਰ - ਲੁਧਿਆਣਾ ਦੇ ਮੈਰੀਟੋਰੀਅਸ ਸਕੂਲ
🎬 Watch Now: Feature Video
ਲੁਧਿਆਣਾ: ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਲੁਧਿਆਣਾ ਦੇ ਮੈਰੀਟੋਰੀਅਸ ਸਕੂਲ ਵਿੱਚ ਕੁਆਰੰਟੀਨ ਕੀਤਾ ਗਿਆ ਸੀ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਹੁਣ ਉਨ੍ਹਾਂ ਘਰ ਭੇਜ ਦਿੱਤਾ ਗਿਆ ਹੈ। ਐਸਐਮਓ ਨੇ ਦਸਿਆ ਕਿ ਹੁਣ ਤੱਕ ਮੈਰੀਟੋਰੀਅਸ ਸਕੂਲ ਵਿੱਚ 247 ਲੋਕ ਰਜਿਸਟਰਡ ਹੋ ਚੁੱਕੇ ਹਨ ਜਿਸ ਚੋਂ 62 ਲੋਕਾਂ ਨੂੰ ਘਰ ਰਵਾਨਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ ਨੈਗੇਟਿਵ ਆਏ ਹਨ ਉਨ੍ਹਾਂ ਨੂੰ ਹੁਣ ਇਕਾਂਤਵਾਸ ਲਈ ਉਨ੍ਹਾਂ ਦੇ ਪਿੰਡਾਂ ਦੇ ਨੇੜੇ ਕੁਆਰੰਟੀਨ 'ਚ ਭੇਜਿਆ ਜਾਏਗਾ। ਐਸਡੀਐਮ ਨੇ ਕਿਹਾ ਕਿ ਮੈਰੀਟੋਰੀਅਸ ਸਕੂਲ ਦੇ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਹੁਣ ਜੋ ਨੈਗੇਟਿਵ ਆ ਰਹੇ ਨੇ ਉਨ੍ਹਾਂ ਨੂੰ ਆਪੋ ਆਪਣੇ ਪਿੰਡਾਂ 'ਚ ਭੇਜਿਆ ਜਾ ਰਿਹਾ ਹੈ।