ਸਫਾਈ ਮੁਲਾਜ਼ਮਾਂ ਦੇ ਠੇਕੇਦਾਰਾਂ ‘ਤੇ ਗੰਭੀਰ ਇਲਜ਼ਾਮ - ਪ੍ਰਦਰਸ਼ਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12082998-448-12082998-1623320937309.jpg)
ਅੰਮ੍ਰਿਤਸਰ: ਕੋਰੋਨਾ ਵਾਇਰਸ ਨੂੰ ਖਤਮ ਕਰਨ ਦੀ ਲੜਾਈ ‘ਚ ਆਪਣਾ ਯੋਗਦਾਨ ਪਾ ਰਹੇ ਸਫ਼ਾਈ ਕਰਮਚਾਰੀਆਂ ਵੱਲੋਂ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ।ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਆਗੂ ਵੇਦ ਪ੍ਰਕਾਸ਼ ਬਬਲੂ ਦੀ ਅਗਵਾਈ ਚ ਕੀਤਾ ਗਿਆ ।ਇਸ ਦੌਰਾਨ ਸਫਾਈ ਕਰਮਚਾਰੀਆਂ ਵੱਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਤਨਖਾਹਾਂ ‘ਚ ਵਾਧਾ ਕੀਤਾ ਜਾਵੇ ਤੇ ਉਨ੍ਹਾਂ ਦਾ ਸਿਹਤ ਬੀਮਾ ਕੀਤਾ ਜਾਵੇ ਤੇ ਨਾਲ ਉਨ੍ਹਾਂ ਨੂੰ ਆਈ ਕਾਰਡ ਦਿੱਤੇ ਜਾਣ ਅਤੇ ਇਸਦੇ ਨਾਲ ਹੀ ਜੋ ਠੇਕੇਦਾਰ ਉਨ੍ਹਾਂ ਦੇ ਨਾਲ ਧੱਕਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਉੱਥੇ ਹੀ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਦੇ ਨਾਲ ਆਮ ਆਦਮੀ ਪਾਰਟੀ ਦੇ ਨੇਤਾ ਵੇਦ ਪ੍ਰਕਾਸ਼ ਬਬਲੂ ਨੇ ਕਿਹਾ ਕਿ ਇਹ ਸਫਾਈ ਕਰਮਚਾਰੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਨੌਕਰੀ ਕਰਦੇ ਹਨ ਅਤੇ ਇਨ੍ਹਾਂ ਦੀ ਸਰਕਾਰ ਪਾਸੋਂ ਮੰਗ ਹੈ ਕਿ ਇਨ੍ਹਾਂ ਦੀਆਂ ਜੋ ਵੀ ਮੰਗਾਂ ਹਨ ਉਨ੍ਹਾਂ ਵੱਲ ਧਿਆਨ ਦੇ ਕੇ ਜਲਦ ਹੱਲ ਕੀਤਾ ਜਾਵੇ।