ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਾਉੜੀ ਅਸਥਾਨ ’ਤੇ ਫਰਸ਼ ਨੂੰ ਬਦਲਿਆ - ਹਰਿ ਕੀ ਪਉੜੀ ਦੇ ਅਸਥਾਨ ’ਤੇ ਕੀਤੀ ਗਈ ਫਰਸ਼ ਦੀ ਸੇਵਾ
🎬 Watch Now: Feature Video
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ ’ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਬਦਲ ਕੇ ਸਟੀਲ ਦੇ ਲਗਾ ਦਿੱਤੇ ਗਏ ਹਨ। ਇਸੇ ਤਰ੍ਹਾਂ ਹਰਿ ਕੀ ਪਉੜੀ ਦਾ ਲੱਕੜ ਵਾਲਾ ਫਰਸ਼ ਵੀ ਤਬਦੀਲ ਕੀਤਾ ਗਿਆ ਹੈ। ਹਰਿਮੰਦਰ ਸਾਹਿਬ ਵਿਖੇ ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਪਾਸੋਂ ਕਰਵਾਈ ਗਈ ਹੈ। ਇਸ ਸੇਵਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਐਸਜੀਪੀਸੀ ਪ੍ਰਧਾਨ ਵੱਲੋਂ ਸੇਵਾ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ