SGPC ਵੱਲੋਂ ਗੁਰਦੁਆਰਾ ਸੰਤੋਖ਼ਸਰ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ - Prakash Purab
🎬 Watch Now: Feature Video
ਅੰਮ੍ਰਿਤਸਰ : ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਅੱਜ ਪਾਵਨ ਪ੍ਰਕਾਸ਼ ਗੁਰਪੁਰਬ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੀ ਪਾਵਨ ਪਵਿਤਰ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਤੋਖ਼ਸਰ ਵਿਖੇ ਸ਼ਾਤੀਪੁਰਵਕ ਤੇ ਸ਼ਰਧਾ ਭਾਵ ਨਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜੱਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸਰਬਤ ਦੇ ਭਲੇ ਅਤੇ ਸਮੁੱਚੀ ਮਾਨਵਤਾ ਦੀ ਤੰਦਰੁਸਤੀ ਦੀ ਅਰਦਾਸ ਕੀਤੀ ਗਈ। ਸਮਾਗਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਸਮੇਤ ਕੁਛ ਲੋੜੀਂਦੇ ਸਟਾਫ ਨੇ ਹੀ ਹਾਜਰੀ ਭਰੀ।