ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ - sgpc complet preparations for Prakash Purab
🎬 Watch Now: Feature Video
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ਐਸਜੀਪੀਸੀ ਵੱਲੋ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਸਜੀਪੀਸੀ ਵੱਲੋ 12-13 ਅਕਤੂਬਰ ਨੂੰ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਨਾਲ ਹੀ ਦੇਰ ਰਾਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਅੰਮ੍ਰਿਤਸਰ ਨਗਰ ਨਿਗਮ, ਸੇਵਾ ਸੋਸਾਇਟੀਆਂ ਅਤੇ ਐਸਜੀਪੀਸੀ ਨੇ ਸ੍ਰੀ ਹਰਮੰਦਿਰ ਸਾਹਿਬ ਦੇ ਪਲਾਜ਼ਾ ਤੋਂ ਹੇਰਿਟੇਜ ਸਟ੍ਰੀਟ ਤੱਕ ਸੜਕ ਦੀ ਪਾਣੀ ਤੇ ਸਰਫ ਨਾਲ ਸਫਾਈ ਕੀਤੀ। ਬਾਬਾ ਸੁਖਵਿੰਦਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸੇਵਾ ਵਿੱਚ ਹਿੱਸਾ ਲੈ ਕੇ ਆਪਣਾ ਜਨਮ ਸਫ਼ਲ ਬਣਾਉਣ। ਨਾਨਕਸ਼ਾਹੀ ਕੈਲੰਡਰ ਮੁਤਾਬਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।