ਐੱਸਜੀਪੀਸੀ ਨੇ ਤਾਲਮੇਲ ਕਮੇਟੀ ਨਾਲ ਕੀਤੀ ਮੀਟਿੰਗ - ਸ਼੍ਰੀ ਗੁਰੂ ਨਾਨਕ ਦੇਵ ਜੀ
🎬 Watch Now: Feature Video
ਅੰਮ੍ਰਿਤਸਰ ਵਿਖੇ ਐੱਸਜੀਪੀਸੀ ਨੇ ਤਾਲਮੇਲ ਕਮੇਟੀ ਨਾਲ ਮੀਟਿੰਗ ਕੀਤੀ। ਤਾਲਮੇਲ ਕਮੇਟੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪਰਬ ਨੂੰ ਮਨਾਉਣ ਦੀ ਤਿਆਰੀਆਂ ਦਾ ਜਾਇਜ਼ਾ ਲਵੇਗੀ। ਪੰਜਾਬ ਸਰਕਾਰ ਵਲੋਂ ਵੀ ਇਸ ਤਾਲਮੇਲ ਕਮੇਟੀ ਵਿੱਚ ਦੋ ਮੈਂਬਰ ਰੱਖੇ ਗਏ ਹਨ, ਪਰ ਇਸ 8 ਮੇਂਬਰੀ ਕਮੇਟੀ ਵਿੱਚ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਨਹੀਂ ਪੁੱਜਿਆ। ਇਸ ਕਮੇਟੀ ਦੀ ਅਗਲੀ ਮੀਟਿੰਗ ਸਤੰਬਰ ਵਿੱਚ ਕੀਤੀ ਜਾਵੇਗੀ। ਐੱਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਚਿੱਠੀ ਲਿਖਣਗੇ ਤਾਂ ਕਿ ਅਗਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਵੀ ਹਿੱਸਾ ਲੈ ਸਕਣ।