SGPC ਮੈਂਬਰ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਲੰਗਰ ਲਈ ਰਸਦ ਕੀਤੀ ਭੇਟ - ਕੋਰੋਨਾ ਵਾਇਰਸ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ, ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਆਪਣਾ ਬਣਦਾ ਫਰਜ਼ ਅਦਾ ਕੀਤਾ ਜਾ ਰਿਹਾ ਹੈ। ਫ਼ਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਜਿੱਥੇ ਪਹਿਲਾਂ ਤਿਆਰ ਕੀਤਾ ਲੰਗਰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੱਕ ਪਹੁੰਚਾਇਆ ਜਾਂਦਾ ਸੀ, ਹੁਣ ਲੰਗਰ ਦੀ ਰਸਦ ਦਾ ਸਾਮਾਨ ਵੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚਾਇਆ ਗਿਆ ਹੈ। ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੇ ਮੁਲਾਜ਼ਮ ਅੱਗੇ ਲੋੜਵੰਦਾਂ ਤੱਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੰਗਰ ਮੁਹੱਈਆ ਕਰਵਾ ਰਹੇ ਹਨ।