ਦਰਬਾਰ ਸਾਹਿਬ ਦੇ ਲੰਗਰਾਂ ਲਈ 150 ਕੁਵਿੰਟਲ ਕਣਕ ਰਵਾਨਾ ਕੀਤੀ
🎬 Watch Now: Feature Video
ਬਰਨਾਲਾ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਲੋੜਵੰਦਾਂ ਨੂੰ ਰਾਸ਼ਨ 'ਤੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਤਹਿਤ ਬਰਨਾਲਾ ਦੇ ਹਲਕਾ ਮਹਿਲ ਕਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਵਿੱਚ ਦਰਬਾਰ ਸਾਹਿਬ ਦੇ ਲੰਗਰ ਲਈ 150 ਕੁਵਿੰਟਲ ਕਣਕ ਭੇਜੀ ਗਈ। ਇਸ ਮੌਕੇ ਹਲਕਾ ਇੰਚਾਰਜ ਸੰਤ ਬਲਬੀਰ ਸਿੰਘ ਘੁੰਨਸ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੋੜਵੰਦ ਪਰਿਵਾਰਾਂ ਦੀ ਸੇਵਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਲਕੇ ਦੇ 5 ਸਰਕਲਾਂ ’ਚ 150 ਕੁਵਿੰਟਲ ਕਣਕ ਇਕੱਠੀ ਕਰਨ ਦਾ ਟੀਚਾ ਦਿੱਤਾ ਗਿਆ ਸੀ। ਪਰ ਸੰਗਤ ਨੇ ਉਤਸ਼ਾਹ ਨਾਲ 150 ਕੁਇੰਟਲ ਤੋਂ ਵੱਧ ਕਣਕ ਇਕੱਠੀ ਕਰਕੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਭੇਜੀ ਹੈ।