ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ - SGPC new chief bibi jagir kaur
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ 'ਚ ਕਿਸਾਨ ਸੰਘਰਸ਼ ਦੌਰਾਨ ਮੌਤ ਦੇ ਮੂੰਹ ਜਾ ਪਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਸਤਿਕਾਰ ਅਤੇ ਸਹਾਇਤਾ ਵਜੋਂ ਇਕ-ਇਕ ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਹੈ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ਦੌਰਾਨ ਕਿਸਾਨ ਸੰਘਰਸ਼ ਰੋਸ ਮੋਰਚਾ 'ਤੇ ਡਟੀਆਂ ਬੀਬੀਆਂ ਦੀ ਸਹਾਇਤਾ ਲਈ ਪਖਾਨਿਆਂ ਅਤੇ ਇਸ਼ਨਾਨ ਕਰਨ ਦੀ ਸਹੂਲਤ ਵਾਲੀਆਂ ਵਿਸ਼ੇਸ਼ ਬੱਸਾਂ ਭੇਜਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।