SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਫ਼ਰੀ ਵੈਕਸੀਨੇਸ਼ਨ ਸੈਂਟਰ ਦਾ ਕੀਤਾ ਉਦਘਾਟਨ - Free Vaccination Center
🎬 Watch Now: Feature Video
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਫ਼ਰੀ ਕੋਰੋਨਾ ਵੈਕਸੀਨੇਸ਼ਨ ਟੀਕਾਕਰਨ ਦੀ ਸ਼ੁਰੂ ਕੀਤੀ ਗਈ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਨੰਦਪੁਰ ਸਾਹਿਬ ਵਿਖੇ ਵੈਕਸੀਨੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਇਹ ਟੀਕਾਕਰਨ ਚਾਰ ਦਿਨਾਂ ਤੱਕ ਚਲਾਇਆ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ, ਕਿ ਕੋਰੋਨਾ ਕਾਲ ਦੇ ਦੌਰਾਨ ਪੰਥ ਦੀ ਨੁਮਾਇੰਦਾ ਜੱਥੇਬੰਦੀ ਵੱਲੋਂ ਸੰਗਤ ਦੇ ਸਹਿਯੋਗ ਦੇ ਨਾਲ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਗੁਰੂ ਰਾਮਦਾਸ ਹਸਪਤਾਲ ਵਿਖੇ, ਜਿੱਥੇ ਵੈਂਟੀਲੇਟਰਾਂ ਦਾ ਪਹਿਲਾਂ ਨਾਲੋਂ ਜ਼ਿਆਦਾ ਮਾਤਰਾ ਦੇ ਵਿੱਚ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਵੱਖ ਵੱਖ ਖੇਤਰਾਂ ਦੇ ਵਿੱਚ ਕੋਵਿਡ ਕੇਅਰ ਸੈਂਟਰ ਬਣਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲਦ ਹੀ ਕੰਟਰੋਲ ਰੇਟਾਂ ਤੇ ਦਵਾਈਆਂ ਦੇ ਸਟੋਰ ਵੀ ਲਈ ਖੋਲੇ ਜਾਂ ਰਹੇ ਹਨ।