SGPC ਪ੍ਰਧਾਨ ਦਾ ਕੇਂਦਰ ਸਰਕਾਰ ‘ਤੇ ਤਿੱਖਾ ਵਾਰ - ਬੀਬੀ ਜਗੀਰ ਕੌਰ
🎬 Watch Now: Feature Video

ਅੰਮ੍ਰਿਤਸਰ: ਲਗਪਗ 11 ਮਹੀਨੇ ਤੋਂ ਦਿੱਲੀ ਬਾਰਡਰ (Delhi Border) ‘ਤੇ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਅਤੇ ਇਸ ਸੰਘਰਸ਼ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਤੇ ਸਿੱਖ ਸੰਗਤਾਂ ਵੱਲੋਂ ਸਮੇਂ-ਸਮੇਂ ‘ਤੇ ਕਿਸਾਨਾਂ (Farmers) ਵਾਸਤੇ ਲੰਗਰ ਵੀ ਭੇਜਿਆ ਜਾ ਰਿਹਾ ਅਤੇ ਲਗਾਤਾਰ ਹੀ ਦਰਸ਼ਨ ਸਿੰਘ ਧਾਲੀਵਾਲ ਵੱਲੋਂ ਵੀ ਕਿਸਾਨੀ ਅੰਦੋਲਨ ‘ਚ ਲੰਗਰ ਸੇਵਾ ਕੀਤੀ ਜਾ ਰਹੀ ਹੈ। ਬੀਤੇ ਦਿਨ ਜਦੋਂ ਉਹ ਅਮਰੀਕਾ (USA) ਤੋਂ ਭਾਰਤ (India) ਆਏ ਤਾਂ ਉਨ੍ਹਾਂ ਨੂੰ ਦਿੱਲੀ ਏਅਰਪੋਰਟ (Delhi Airport) ‘ਤੇ ਰੋਕਿਆ ਗਿਆ ਅਤੇ ਭਾਰਤ ਵਿੱਚ ਦਾਖਲ ਨਾ ਹੋਣ ਦਿੱਤਾ ਗਿਆ ਅਤੇ ਵਾਪਸ ਅਮਰੀਕਾ ਭੇਜ ਦਿੱਤਾ ਗਿਆ। ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹ ਰਵਾਏ ਦਾ ਐੱਸ.ਜੀ.ਪੀ.ਸੀ. ਪ੍ਰਧਾਨ (SGPC President) ਬੀਬੀ ਜਗੀਰ ਕੌਰ ਵੱਲੋਂ ਵਿਰੋਧੀ ਕੀਤਾ ਗਿਆ ਹੈ।