SGPC ਨੇ ਕਾਂਗਰਸ ਖਿਲਾਫ਼ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ - Punjab Congress of misusing Sikh terminology
🎬 Watch Now: Feature Video

ਅੰਮ੍ਰਿਤਸਰ: ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਬਿਆਨਬਾਜੀ ਨੂੰ ਲੈਕੇ ਵਿਵਾਦਾਂ ਚ ਆ ਰਹੇ ਹਨ। ਹੁਣ ਮੁਸਤਫਾ ਦਾ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ ਜਿਸਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਹੈ। ਮੁਸਤਫਾ ਦੇ ਬਿਆਨ ਦੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਮਾਝੀ ਵੱਲੋਂ ਨਿਖੇਧੀ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਕਾਂਗਰਸ ਤੇ ਚੋਣਾਂ ਦੌਰਾਨ ਸਿੱਖ ਧਰਮ ਦੀ ਸ਼ਬਦਾਵਦੀ ਨੂੰ ਵਰਤਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦੱਸਿਆ ਕਿ ਇਸਨੂੰ ਲੈਕੇ ਸ਼੍ਰੋਮਣੀ ਕਮੇਟੀ ਨੇ ਇਸਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਵੱਲੋਂ ਕਾਂਗਰਸ ਨੂੰ ਅਪੀਲ ਕੀਤੀ ਗਈ ਹੈ ਕਿ ਸਿੱਖ ਧਰਮ ਨਾਲ ਸਬੰਧਿਤ ਸ਼ਬਦਾਂ ਨੂੰ ਸਿਆਸੀ ਮੁਫਾਦਾਂ ਲਈ ਨਾ ਵਰਤਿਆ ਜਾਵੇ।