ਐੱਸਜੀਪੀਸੀ ਵੱਲੋਂ ਰਸਦ ਦਾ ਭਰਿਆ ਟਰੱਕ ਦਿੱਲੀ ਲਈ ਕੀਤਾ ਗਿਆ ਰਵਾਨਾ - ਤਿੰਨ ਕਾਲੇ ਕਾਨੂੰਨ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਨ ਦਾ ਭਰਿਆ ਟਰੱਕ ਦਿੱਲੀ ਦੇ ਟਿਕਰੀ ਬਾਰਡਰ ਲਈ ਕੀਤਾ ਰਵਾਨਾ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦਿਆਂ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੇ ਦੱਸਿਆ ਕਿ ਜੋ ਦਿੱਲੀ ਵਿਚ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਕਾਲੇਕਾਨੂੰਨ ਪਾਸ ਕੀਤੇ ਹਨ, ਉਨ੍ਹਾਂ ਨੂੰ ਰੱਦ ਕਰਾਉਣ ਲਈ ਕਿਸਾਨੀ ਅੰਦੋਲਨ ਟਿਕਰੀ ਬਾਰਡਰ ’ਤੇ ਚੱਲ ਰਿਹਾ ਹੈ। ਉਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਮਹੀਨੇ ਦਾ ਰਾਸ਼ਨ ਭੇਜਿਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਐੱਸਜੀਪੀਸੀ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।