ਰਾਜੋਆਣਾ ਦੀ ਹਰ ਪੇਸ਼ੀ 'ਤੇ ਸ਼੍ਰੋਮਣੀ ਕਮੇਟੀ ਖਰਚਦੀ ਹੈ 11 ਲੱਖ ਰੁਪਏ- ਬੀਬੀ ਜਗੀਰ ਕੌਰ

🎬 Watch Now: Feature Video

thumbnail

By

Published : Feb 9, 2021, 11:00 PM IST

ਅੰਮ੍ਰਿਤਸਰ:ਬਲਵੰਤ ਸਿੰਘ ਰਾਜੋਆਣਾ ਦੀ ਤਾਰੀਕ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਕ ਅਹਿਮ ਖੁਲਾਸਾ ਕੀਤਾ ਗਿਆ। ਇਸ ਬਾਰੇ ਦੱਸਦੇ ਹੋਏ ਐਸਜੀਪੀਸੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਦੱਸਿਆ ਕਿ ਰਾਜੋਆਣਾ ਦੀ ਹਰ ਇੱਕ ਪੇਸ਼ੀ 'ਤੇ ਐਸਜੀਪੀਸੀ ਵੱਲੋਂ 11 ਲੱਖ ਰੁਪਏ ਉਨ੍ਹਾਂ ਦੇ ਵਕੀਲ ਨੂੰ ਦਿੱਤੇ ਜਾਂਦੇ ਹਨ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਤਰੀਕ ਨੂੰ ਲੈ ਕੇ ਹੁਣ ਤੱਕ ਕਰੀਬ 22 ਰੁਪਏ ਦਾ ਖਰਚਾ ਸ਼੍ਰੋਮਣੀ ਕਮੇਟੀ ਦੇ ਵੱਲੋਂ ਦਿੱਤਾ ਜਾਂਦਾ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਅਤੇ ਉਸ ਦਾ ਫਰਜ਼ ਵੀ ਬਣਦਾ ਹੈ ਕਿ ਇਨ੍ਹਾਂ ਦੀ ਜਿੱਤ ਲਈ ਹਰ ਇੱਕ ਸੰਭਵ ਕੋਸ਼ਿਸ਼ ਕੀਤੀ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.