ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਨੇ ਕਰਵਾਇਆ ਟੀਕਾਕਰਨ - ਮੈਂਬਰਾਂ ਨੇ ਕਰਵਾਇਆ ਟੀਕਾਕਰਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11082607-870-11082607-1616226292400.jpg)
ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਦੇ ਮੈਂਬਰਾਂ ਨੇ ਸੰਸਥਾ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਵਿੱਚ ਸਿਵਲ ਹਸਪਤਾਲ ’ਚ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਏ। ਇਸ ਮੌਕੇ ਸੰਸਥਾ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਕੋਰੋਨਾ ਵਾਇਰਸ ਤੋਂ ਡਰਨ ਦੀ ਲੌੜ ਨਹੀਂ ਹੈ ਅਤੇ ਨਾ ਹੀ ਇਸ ਵਾਇਰਸ ਪ੍ਰਤੀ ਲਾਪ੍ਰਵਾਹ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਟੈਸਟਿੰਗ ਕਰਵਾਉਣੀ ਚਾਹੀਦੀ ਹੈ ਨਾਲ ਹੀ ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ।