ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਨੇ BDO ਦਫਤਰ ਸਾਹਮਣੇ ਲਾਇਆ ਧਰਨਾ
🎬 Watch Now: Feature Video
ਤਰਨਤਾਰਨ: ਮਨਰੇਗਾ ਮਜ਼ਦੂਰਾਂ ਵੱਲੋਂ ਪਿੰਡਾਂ ਵਿੱਚ ਕੰਮ ਕਰਵਾ ਕੇ ਉਨ੍ਹਾਂ ਦਾ ਬਣਦਾ ਹੱਕ ਨਾ ਦੇਣ ਦੇ ਰੋਸ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਨੇ ਇੱਕਤਰ ਹੋ ਕੇ ਮਨਰੇਗਾ ਮਜ਼ਦੂਰਾਂ ਦੇ ਹੱਕ ਵਿੱਚ ਬੀਡੀਓ ਦਫ਼ਤਰ ਚੋਹਲਾ ਸਾਹਿਬ ਦੇ ਸਾਹਮਣੇ ਧਰਨਾ ਦਿੱਤਾ। ਇਸੇ ਦੌਰਾਨ ਉਨ੍ਹਾਂ ਨੇ ਬੀਡੀਓ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਜਾਣਕਾਰੀ ਦਿੰਦੇ ਹੋਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸੁਲੱਖਣ ਸਿੰਘ ਨੇ ਦੱਸਿਆ ਕਿ ਮਨਰੇਗਾ ਦੇ ਅਧਿਕਾਰੀਆਂ ਵੱਲੋਂ ਮੱਖਣ ਸਿੰਘ ਅਤੇ ਹੋਰ ਪਿੰਡਾਂ ਦੇ ਲੋਕਾਂ ਤੋਂ ਮਨਰੇਗਾ ਵਿੱਚ ਕੰਮ ਕਰਵਾ ਕੇ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਤੁੜ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੇ ਮਿਹਨਤ ਮਜ਼ਦੂਰੀ ਕਰਕੇ ਪਿੰਡਾਂ ਵਿੱਚ ਕੰਮ ਕੀਤਾ ਹੈ ਪਰ ਮਨਰੇਗਾ ਦੇ ਅਧਿਕਾਰੀ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਬਣਦੇ ਪੈਸੇ ਨਹੀਂ ਦਿੱਤੇ ਜਾ ਰਹੇ।