ਸ਼ਰਮਸਾਰ: 8 ਸਾਲ ਦੀ ਮਾਸੂਮ ਨਾਲ ਜ਼ਬਰ-ਜਨਾਹ - ਦੋਸ਼ੀ ਖਿਲਾਫ਼ ਮਾਮਲਾ ਦਰਜ
🎬 Watch Now: Feature Video
ਗੁਰਦਾਸਪੁਰ: ਸਾਡੇ ਸਮਾਜ ਵਿੱਚ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦਾ ਤਾਜਾ ਮਾਮਲਾ ਗੁਰਦਾਸਪੁਰ ਥਾਣਾ ਦੋਰਾਂਗਲਾ ਦੇ ਅਧੀਨ ਪੈਂਦੇ ਇੱਕ ਪਿੰਡ ਦਾ ਸਾਹਮਣੇ ਆਇਆ ਹੈ। ਜਿੱਥੇ ਇਕ 15 ਸਾਲ ਦੇ ਨਾਬਾਲਕ ਨੌਜਵਾਨ ਨੇ ਇਕ 8 ਸਾਲ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ। ਇਸ ਨੌਜਵਾਨ ਨੇ ਬੱਚੀ ਨੂੰ ਖਾਣ ਦੀ ਚੀਜ਼ ਦੇਣ ਦੇ ਬਹਾਨੇ ਆਪਣੇ ਘਰ ਬੁਲਾਇਆ ਅਤੇ ਉਸ ਨਾਲ ਬਲਾਤਕਾਰ ਕੀਤਾ ਬੱਚੀ ਦੀਆਂ ਚੀਕਾਂ ਦੀ ਆਵਾਜ਼ ਸੁਣਨ ਤੋਂ ਬਾਅਦ ਬੱਚੀ ਦੀ ਮਾਂ ਨੇ ਆਪਣੀ ਬੱਚੀ ਨੂੰ ਛੁਡਵਾਇਆ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਬੱਚੀ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਦ ਬੱਚੀ ਦੀ ਮਾਂ ਉਸਦੇ ਘਰ ਪਹੁੰਚੀ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਅਤੇ ਦੋਸ਼ੀ ਵੱਲੋਂ ਬੱਚੀ ਦੇ ਹੱਥ ਪੈਰ ਬੰਨ੍ਹੇ ਹੋਏ ਸੀ।