ਸ਼ਮਸ਼ੇਰ ਸਿੰਘ ਦੂਲੋਂ ਬੀਜੇਪੀ ਤੇ ਕਾਂਗਰਸ ਸਰਕਾਰ ਤੇ ਸਾਧੇ ਨਿਸ਼ਾਨੇ - ਬੀਜੇਪੀ
🎬 Watch Now: Feature Video
ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਬਿਲਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਕਿਸਾਨ ਜੱਥੇਬੰਦੀਆਂ ਨਾਲ ਵਿਚਾਰ ਵਿਟਾਦਰਾ ਕਰਨਾ ਚਾਹੀਦਾ ਸੀ। ਕਿਉਂਕਿ ਜਿਨ੍ਹਾਂ ਲੋਕਾਂ ਨੇ ਖੇਤੀਬਾੜੀ ਬਿੱਲ ਪਾਸ ਕੀਤੇ ਹੋਏ ਹਨ। ਉਨ੍ਹਾਂ ਨੂੰ ਖੇਤੀ ਦੇ ਬਾਰੇ ਕੁੱਝ ਵੀ ਪਤਾ ਨਹੀਂ ਇਹ ਕਹਿਣਾ ਹੈ, ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਜੋ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਤੌਰ ਤੇ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਕਜ ਕਿਰਪਾਲ ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਹੋਰ ਆਗੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਐਸ.ਸੀ. ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ ਵਿੱਚ ਵੱਡੇ ਪੱਧਰ ਤੇ ਘੋਟਾਲਾ ਹੋਇਆ ਹੈ, ਜਿਸ ਦੀ ਸੀ.ਬੀ.ਆਈ. ਤੋਂ ਜਾਂਚ ਦੀ ਮੰਗ ਕੀਤੀ ਹੈ, ਅਤੇ ਹਰਿਆਣਾ ਅਤੇ ਹਿਮਾਚਲ ਦੀ ਸਰਕਾਰ ਵੱਲੋਂ ਘੁਟਾਲਾ ਕਰਨ ਵਾਲਿਆਂ ਤੇ ਕਾਰਵਾਈ ਵੀ ਕੀਤੀ ਜਾਂ ਚੁੱਕੀ ਹੈ। ਪਰ ਕੈਪਟਨ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਨੂੰ ਕਲੀਨ ਚਿੱਟ ਦੇ ਰਹੇ ਹਨ। ਜਿਸਦਾ ਕਾਰਨ ਖਾਮਿਆਜ਼ਾ ਭੁਗਤਣਾ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ।