'ਦਵਾਈਆਂ ਦਾ ਦਾਨ, ਸਭ ਤੋਂ ਵੱਡਾ ਦਾਨ': ਸ਼ਵੇਤ ਮਲਿਕ - ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਵਿੱਚ ਭਾਜਪਾ ਦੇ ਦਫ਼ਤਰ ਖੰਨਾ ਸਮਾਰਕ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਤੇ ਰਾਜਸਭਾ ਮੈਂਬਰ ਸ਼ਵੇਤ ਮਲਿਕ ਵਿਸੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਸ਼ਵੇਤ ਮਲਿਕ ਨੇ ਕਿਹਾ ਕਿ ਸਭ ਤੋਂ ਵੱਡਾ ਦਾਨ ਜੇ ਕੋਈ ਹੈ ਤਾਂ ਉਹ ਹੈ ਦਵਾਈਆਂ ਦਾ ਦਾਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਭਾਜਪਾ ਵਲੋਂ ਉਨ੍ਹਾਂ ਦੇ ਦਫ਼ਤਰ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਉੱਥੇ ਹੀ ਇਸ ਮੌਕੇ ਉਹ ਕਿਸੇ ਵੀ ਸਿਆਸੀ ਸਵਾਲ ਦਾ ਜਵਾਬ ਦੇਣ ਤੋਂ ਗੁਰੇਜ਼ ਕਰਦੇ ਨਜ਼ਰ ਆਏ।