ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਕੈਪਟਨ ਸਰਕਾਰ ਖ਼ਿਲਾਫ਼ ਖੋਲ੍ਹੇਗਾ ਮੋਰਚਾ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਵਿੰਗ ਨੇ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪਾਰਟੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋਫੈਸਰ ਮਹਿੰਦਰ ਪਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਰਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੈਪਟਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਗੁਟਕਾ ਸਾਹਿਬ ਨੂੰ ਹੱਥ ਵਿੱਚ ਫੜ ਕੇ ਸੰਹੂ ਖਾਧੀ ਸੀ ਕਿ ਸੂਬੇ ਚੋਂ ਨਸ਼ਾ ਖ਼ਤਮ ਕਰਨਗੇ, ਘਰ-ਘਰ ਨੌਕਰੀ ਦੇਣਗੇ ਪਰ ਅਜੇ ਤੱਕ ਅਜਿਹਾ ਨਹੀਂ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬਾ ਸਰਕਾਰ ਨੂੰ 15 ਦਿਨਾਂ ਦਾ ਸਮਾਂ ਦਿੰਦੇ ਹੋਏ ਕਿਹਾ ਕਿ ਉਹ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਅਸਲ ਰੂਪ ਵਿੱਚ ਲਾਗੂ ਕਰਨ ਨਹੀਂ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਵੱਡਾ ਜਨ ਅੰਦੋਲਨ ਕਰਨਗੇ।