ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਅਨਮੋਲ ਗਗਨ ਮਾਨ ਦਾ ਫੂਕਿਆ ਪੁਤਲਾ - ਬਠਿੰਡਾ
🎬 Watch Now: Feature Video
ਬਠਿੰਡਾ: ਆਮ ਆਦਮੀ ਪਾਰਟੀ ਦੇ ਖਰੜ ਤੋਂ ਇੰਚਾਰਜ ਅਨਮੋਲ ਗਗਨ ਮਾਨ ਵੱਲੋਂ ਸੰਵਿਧਾਨ ਨੂੰ ਲੈਕੇ ਕੀਤੀ ਕਿ ਟਿੱਪਣੀ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਪੁਤਲਾ ਫੂਕਿਆ ਗਿਆ। ਮਿੰਨੀ ਸੈਕਟਰੀਏਟ ਨੇੜੇ ਡਾ. ਭੀਮ ਰਾਓ ਅੰਬੇਦਕਰ ਪਾਰਕ ਵਿੱਚ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਨੇ ਆਮ ਆਦਮੀ ਪਾਰਟੀ ਅਤੇ ਅਨਮੋਲ ਗਗਨ ਮਾਨ ਖ਼ਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਕਰਦੇ ਹੋਏ ਅਨਮੋਲ ਗਗਨ ਮਾਨ ਦਾ ਪੁਤਲਾ ਫੂਕਿਆ ਗਿਆ ਪਾਰਟੀ ਵਰਕਰਾਂ ਨੇ ਕਿਹਾ ਕਿ ਅਨਮੋਲ ਗਗਨ ਮਾਨ ਵੱਲੋਂ ਸੰਵਿਧਾਨ ਤੇ ਕੀਤੀ ਗਈ ਟਿੱਪਣੀ ਬਹੁਤ ਗਲਤ ਹੈ। ਆਮ ਆਦਮੀ ਪਾਰਟੀ ਨੂੰ ਚਾਹੀਦਾ ਹੈ ਕੇਵਲ ਅਨਮੋਲ ਗਗਨ ਮਾਨ ਖ਼ਿਲਾਫ ਸਖ਼ਤ ਕਾਰਵਾਈ ਕਰੇ ਅਤੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਵੇ।