ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਭਰੀ ਨਾਮਜ਼ਦਗੀ - 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ
🎬 Watch Now: Feature Video
ਤਰਨਤਾਰਨ: 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ, ਜ਼ਿਲ੍ਹਾਂ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਲੋਂ ਕੋਵਿਡ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ, ਆਪਣੇ ਕੁੱਝ ਸਮਰਥਕਾਂ ਨਾਲ ਇਕੱਤਰ ਹੋ ਕੇ ਐੱਸ.ਡੀ.ਐੱਮ ਦਫ਼ਤਰ ਪਹੁੰਚ ਕੇ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ। ਇਸ ਉਪਰੰਤ ਗੱਲਬਾਤ ਕਰਦੇ ਹੋਏ ਉਮੀਦਵਾਰ ਹਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ ਤਰਜੀਹੀ ਦਿੰਦੇ ਹੋਏ, ਇਹ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਵੱਡੀ ਲੀਡ ਨਾਲ ਉਹ ਜਿੱਤ ਹਾਸਲ ਕਰਨਗੇ।