ਪੰਜਾਬ ਕਾਂਗਰਸ ਦੇ ਗੀਤ ’ਤੇ ਵਿਵਾਦ, ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਕੋਲ ਸ਼ਿਕਾਇਤ - Shiromani Akali Dal complaint to Election Commission
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸਤ ਭਖ ਚੁੱਕੀ ਹੈ। ਪੰਜਾਬ ਕਾਂਗਰਸ ਵੱਲੋਂ ਆਪਣੇ ਵਿਕਾਸ ਦੇ ਕੀਤੇ ਕੰਮਾਂ ਨੂੰ ਲੈਕੇ ਜਾਰੀ ਕੀਤੇ ਗੀਤ ਨੂੰ ਲੈਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਗੀਤ ਖਿਲਾਫ਼ ਪੰਜਾਬ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਨੇ ਕਾਂਗਰਸ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪਾਰਟੀ ਦੇ ਆਗੂ ਅਰਸ਼ਦੀਪ ਕਲੇਰ ਨੇ ਦੱਸਿਆ ਕਿ ਕਾਂਗਰਸ ਵੱਲੋਂ ਇਸ ਗੀਤ ਵਿੱਚ ਧਾਰਮਿਕ ਸ਼ਬਦਾਂ ਦੀ ਗਲਤ ਤਰੀਕੇ ਨਾਲ ਵਰਤੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੈ। ਇਸਦੇ ਨਾਲ ਹੀ ਉਨ੍ਹਾਂ ਕਾਂਗਰਸ ਦੇ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ।