ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਇ ਸਿੱਖ ਬਰਾਦਰੀ ਦੀ 31 ਮੈਂਬਰੀ ਟੀਮ ਦਾ ਗਠਨ - ਰਾਇ ਸਿੱਖ ਬਰਾਦਰੀ
🎬 Watch Now: Feature Video
ਅੰਮ੍ਰਿਤਸਰ:ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਕਾਲੀ ਦਲ ਦੀ ਰਾਇ ਸਿੱਖ ਬਰਾਦਰੀ ਦੀ 31 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ ।ਪਾਰਟੀ ਆਗੂ ਬੋਨੀ ਅਜਨਾਲਾ ਵਲੋਂ ਚੁਣੇ ਗਏ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਬੀਤੇ ਦਿਨੀਂ ਰਾਏ ਸਿੱਖ ਭਾਈਚਾਰੇ ਦੀ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਰਾਏ ਸਿੱਖ ਭਾਈਚਾਰੇ ਦੀਆਂ ਮੁਸ਼ਕਿਲਾਂ ਜਾਨਣ ਲਈ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ ਜਿਸ ਵਿੱਚ ਹਲਕਾ ਅਜਨਾਲਾ ਦੇ ਰਾਏ ਸਿੱਖ ਭਾਈਚਾਰੇ ਦੇ ਦੋ ਵਿਅਕਤੀਆਂ ਨੂੰ ਸਲਾਹਕਾਰ ਮੈਂਬਰ ਨਿਯੁਕਤ ਕੀਤਾ ਗਿਆ ਸੀ। ਇਸ ਮੌਕੇ ਸਲਾਹਕਾਰ ਮੈਂਬਰ ਬਣਨ ‘ਤੇ ਸ਼ਮਸ਼ੇਰ ਸਿੰਘ ਤੇੜਾ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਮਹੀਨੇ ਰਾਏ ਸਿੱਖ ਭਾਈਚਾਰੇ ਨਾਲ ਮੀਟਿੰਗ ਕੀਤੀ ਸੀ ਜਿਸ ਵਿੱਚ ਜ਼ਮੀਨੀ ਪੱਧਰ ਦੀਆਂ ਮੁਸ਼ਕਿਲਾਂ ਜਾਨਣ ਲਈ ਰਾਏ ਸਿੱਖ ਭਾਈਚਾਰੇ ਦੀ ਬਣਾਈ ਕਮੇਟੀ ਦਾ ਸਲਾਹਕਾਰ ਨਿਜੁਕਤ ਕੀਤਾ ਗਿਆ ਹੈ ਅਤੇ ਪ੍ਰਧਾਨ ਸੁਖਬੀਰ ਬਾਦਲ ਦਾ ਧੰਨਵਾਦ ਕਰਦੇ ਹਨ ਅਤੇ ਜ਼ਮੀਨੀ ਪੱਧਰ ਦੀਆਂ ਸਾਰੀਆਂ ਮੁਸ਼ਕਿਲਾਂ ਉਹਨਾਂ ਤੱਕ ਪਹੁੰਚਾਵਾਂਗੇ।