ਖੇਤੀ ਕਾਨੂੰਨਾਂ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਕਰ ਰਿਹਾ ਡਰਾਮੇਬਾਜ਼ੀ: ਬਲਵੀਰ ਸਿੱਧੂ - ਖੇਤੀ ਕਨੂੰਨ ਬਿੱਲ
🎬 Watch Now: Feature Video
ਬਰਨਾਲਾ: ਸਿਹਤ ਮੰਤਰੀ (Minister of Health Punjab) ਬਲਵੀਰ ਸਿੰਘ ਸਿੱਧੂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ (Grievance Redressal Committee) ਦੀ ਮੀਟਿੰਗ ਵਿੱਚ ਬਰਨਾਲਾ ਪੁੱਜੇ। ਜਿੱਥੇ 19 ਮੁੱਖ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਬੇੜਾ ਕੀਤਾ ਗਿਆ। ਇਸ ਦੌਰਾਨ ਉਹਨਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਦਿੱਲੀ ਵਿਖੇ ਕੀਤੇ ਰੋਸ ਪ੍ਰਦਰਸ਼ਨ ਨੂੰ ਡਰਾਮੇਬਾਜ਼ੀ ਕਰਾਰ ਦਿੱਤਾ। ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਅਗਵਾਈ ਵਿੱਚ ਦਿੱਲੀ ਰੋਸ਼ ਪ੍ਰਦਰਸ਼ਨ ਨੂੰ ਲੈ ਕੇ ਵੀ ਗੱਲ ਕਰਦੇ ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਰਾਜਨੀਤਕ ਸਟੰਟ ਕੀਤਾ ਗਿਆ ਹੈ। ਖੇਤੀ ਕਨੂੰਨ ਬਿੱਲਾਂ ਨੂੰ ਲਿਆਉਣ ਵਾਲੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਹੈ ਅਤੇ ਅੱਜ ਕਿਸਾਨ ਹਿਤੈਸ਼ੀ ਹੋਣ ਦਾ ਦਿਖਾਵਾ ਕਰ ਰਹੀ ਹੈ। ਪਰ ਕਾਂਗਰਸ ਪਾਰਟੀ (Congress Party) ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਖੜੀ ਹੋਈ ਹੈ।