ਸ਼੍ਰੋਮਣੀ ਅਕਾਲੀ ਦਲ ਵੱਲੋਂ ਭਗਵੰਤ ਮਾਨ ਦਾ ਪੁਤਲਾ ਫੂਕਿਆ - ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸਨ
🎬 Watch Now: Feature Video
ਬਠਿੰਡਾ: ਨਕੋਦਰ ਵਿਖੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਵੱਲੋਂ ਆਪਣੇ ਗਲ ਵਿੱਚ ਪਾਏ ਹਾਰ ਉਤਾਰ ਕੇ ਡਾ ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ 'ਤੇ ਪਾਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਬੁਰੀ ਤਰ੍ਹਾਂ ਗਰਮਾ ਗਈ ਹੈ। ਜਿਸ ਤਹਿਤ ਬਠਿੰਡਾ ਵਿਖੇ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ, ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਜੋ ਹਰ ਹਰਕਤ ਭਗਵੰਤ ਮਾਨ ਵੱਲੋਂ ਕੀਤੀ ਗਈ ਹੈ। ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਆਮ ਆਦਮੀ ਪਾਰਟੀ ਦੀ ਸੋਚ ਕਿੰਨੀ ਘਟੀਆ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਜੀ ਦਾ ਅਪਮਾਨ ਕਰਨ ਵਾਲੇ ਭਗਵੰਤ ਮਾਨ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ।