ਫ਼ਿਰੋਜ਼ਪੁਰ 'ਚ ਅਕਾਲੀ ਦਲ ਨੇ ਕੈਪਟਨ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਫਿਰੋਜ਼ਪੁਰ
🎬 Watch Now: Feature Video
ਫਿਰੋਜ਼ਪੁਰ: ਪੈਟਰੋਲ-ਡੀਜ਼ਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਤਹਿਤ ਜ਼ਿਲ੍ਹਾ ਫਿਰੋਜ਼ਪੁਰ 'ਚ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਵਰਕਰਾਂ ਨੇ ਗੁਰੂਹਰਸਹਾਏ ਵਿਖੇ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ। ਇਹ ਧਰਨਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਰਦੇਵ ਸਿੰਘ ਨੋਨੀ ਦੀ ਅਗਵਾਈ 'ਚ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਨੇ ਪੰਜਾਬ ਸਰਕਾਰ 'ਤੇ ਲੋਕਾਂ ਨਾਲ ਵਾਅਦਾਖਿਲਾਫੀ, ਤੇਲ ਦੀਆਂ ਕੀਮਤਾਂ 'ਚ ਵਾਧਾ ਤੇ ਬਿਜਲੀ ਦੇ ਰੇਟ ਵਧਾਉਣ ਦੇ ਦੋਸ਼ ਲਾਏ।