ਫ਼ਤਹਿਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਮੁਜ਼ਾਹਰਾ - ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
🎬 Watch Now: Feature Video
ਫ਼ਤਿਹਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨਾਲ ਮਿਲ ਕੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਅਕਾਲੀ ਆਗੂਆਂ ਨੇ ਫ਼ਤਿਹਗੜ੍ਹ ਸਾਹਿਬ ਦੇ ਡੀਸੀ ਨੂੰ ਮੰਗ ਪੱਤਰ ਦਿੱਤਾ। ਇਹ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦੀ ਅਗਵਾਈ ਵਿੱਚ ਦਿੱਤਾ ਗਿਆ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਜਿਹੜੀ ਬੇਇਨਸਾਫੀ ਕਿਸਾਨਾਂ ਅਤੇ ਸੂਬਾ ਵਾਸੀਆਂ ਨਾਲ ਕਰ ਰਹੀ ਹੈ ਉਹ ਨਾ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸ਼ਰਾਬ ਮਾਫੀਆ 'ਚ ਸ਼ਾਮਲ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇ।