'ਸਰਕਾਰ ਨੂੰ ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਨੂੰ ਫੜਨ ’ਚ ਕੋਈ ਦਿਲਚਸਪੀ ਨਹੀਂ' - ਗਠਜੋੜ ਨੂੰ ਬੇਨਕਾਬ
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਨੂੰ ਬੇਅਦਬੀ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਨਾਲ ਰਲ ਕੇ ਬੇਅਦਬੀ ਤੇ ਪੁਲਿਸ ਫਾਇਰਿੰਗ ਮਾਮਲਿਆਂ ਦੇ ਅਸਲ ਦੋਸ਼ੀਆਂ ਨੁੰ ਫੜਨ ਵਿੱਚ ਕੋਈ ਦਿਲਚਸਪੀ ਨਹੀਂ ਰੱਖਦੇ। ਉਨ੍ਹਾਂ ਵੱਲੋਂ ਇਸ ਭਾਵੁਕ ਮੁੱਦੇ ’ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਈਕੋਰਟ ਵੱਲੋਂ ਹਾਲ ਹੀ ਵਿੱਚ ਸੁਣਾਏ ਫੈਸਲੇ ਨੇ ਕਾਂਗਰਸ ਅਤੇ ਆਪ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਸੰਸਥਾਵਾਂ ਨੂੰ ਬਦਨਾਮ ਕਰਨ ਲਈ ਬਣਾਏ ਗਏ ਗਠਜੋੜ ਨੂੰ ਬੇਨਕਾਬ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਚਾਰਜਸ਼ੀਟ ਕੀਤਾ ਜਾਵੇ ਅਤੇ ਉਸਦੇ ਖਿਲਾਫ ਫੌਜਦਾਰੀ ਕੇਸ ਦਰਜ ਕਰ ਉਸਨੂੰ ਗ੍ਰਿਫਤਾਰ ਕੀਤਾ ਜਾਵੇ।