ਹਲਕਾ ਭਦੌੜ ਵਿੱਚ ਢੀਂਡਸਾ ਦਲ ਨੂੰ ਵੱਡਾ ਝਟਕਾ ! - ਹਲਕਾ ਭਦੌੜ ਵਿੱਚ ਢੀਂਡਸਾ ਦਲ ਨੂੰ ਵੱਡਾ ਝਟਕਾ
🎬 Watch Now: Feature Video
ਬਰਨਾਲਾ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਚੋਣਾਂ ਦੌਰਾਨ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿਸਦੇ ਚੱਲਦੇ ਹਰ ਨਵੇਂ ਦਿਨ ਸਿਆਸੀ ਸਮੀਕਰਨ ਬਦਲ ਰਹੇ ਹਨ। ਇਸ ਦੌਰਾਨ ਹੀ ਦਲ ਬਦਲੀਆਂ ਦਾ ਦੌਰ ਵੀ ਜ਼ੋਰਾਂ ’ਤੇ ਹੈ। ਇਸੇ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵਿਧਾਨ ਸਭਾ ਹਲਕਾ ਭਦੌੜ ਵਿੱਚ ਉਸ ਸਮੇਂ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ (Shiromani Akali Dal sanyukat) ਦੇ ਜ਼ਿਲ੍ਹਾ ਪ੍ਰਧਾਨ ਨੇ ਢੀਂਡਸਾ ਦਲ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਜਿਸਨੂੰ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਰਾਹੀ ਵਲੋਂ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।