ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਦੇ ਹੱਕ 'ਚ ਧਰਨਾ - ਜਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ
🎬 Watch Now: Feature Video
ਫਰੀਦਕੋਟ: ਫਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਦੇ ਹੱਕ ਵਿੱਚ ਧਰਨਾ ਲਗਾਇਆ ਗਿਆ। ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ਼ ਦਰਜ ਡਰੱਗ ਮਾਮਲੇ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ SSP ਦਫ਼ਤਰ ਫਰੀਦਕੋਟ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮਜੀਠੀਆ ਖਿਲਾਫ਼ ਦਰਜ ਮੁਕੱਦਮੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਅੰਦਰ ਬਣਨ ਜਾ ਰਹੀ ਸਰਕਾਰ ਤੋਂ ਬੁਖਲਾਏ ਹੋਈ, ਪੰਜਾਬ ਸਰਕਾਰ ਨੇ ਇੱਕ ਪੁਰਾਣੇ ਤੇ ਖ਼ਤਮ ਹੋ ਚੁੱਕੇ ਕੇਸ ਵਿੱਚ ਸਿਆਸੀ ਰੰਜਿਸ਼ ਦੇ ਚੱਲਦੇ ਬਿਜਰਮ ਮਜੀਠੀਆ ਖਿਲਾਫ਼ ਮੁਕੱਦਮਾਂ ਦਰਜ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।