ਅਕਾਲੀ ਦਲ ਦਾ ਆਪ ’ਤੇ ਵੱਡਾ ਇਲਜ਼ਾਮ - demand letter to ADC against Aam Aadmi party
🎬 Watch Now: Feature Video
ਜਲੰਧਰ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਜਲੰਧਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਖਿਲਾਫ਼ ਏਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਅਕਾਲੀ ਆਗੂਆਂ ਨੇ ਇਲਜ਼ਾਮ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ਼ਤਿਹਾਰ ਛਪਵਾ ਕੇ ਉਨ੍ਹਾਂ ’ਤੇ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਪੈਸੇ ਸਭ ਪਾਰਟੀਆਂ ਤੋਂ ਲੈ ਲਓ ਅਤੇ ਵੋਟ ਆਮ ਆਦਮੀ ਪਾਰਟੀ ਨੂੰ ਪਾਓ। ਇਸ ਮਸਲੇ ਨੂੰ ਲੈਕੇ ਅਕਾਲੀ ਦਲ ਵੱਲੋਂ ਏਡੀਸੀ ਨੂੰ ਮੰਗ ਪੱਤਰ ਸੌਂਪਦੇ ਹੋਏ ਆਪ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਓਧਰ ਦੂਜੇ ਪਾਸੇ ਏਡੀਸੀ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਆਪ ’ਤੇ ਗਲਤ ਪੰਪਫੇਟ ਸਮੱਗਰੀ ਛਪਵਾਉਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।