ਤਿੰਨ ਤਖ਼ਤਾਂ ਤੋਂ ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਕਿਸਾਨ ਮਾਰਚ ਕੱਢੇਗਾ ਸ਼੍ਰੋਮਣੀ ਅਕਾਲੀ ਦਲ: ਪਰਮਜੀਤ ਸਿੰਘ
🎬 Watch Now: Feature Video
ਰੂਪਨਗਰ: ਖੇਤੀ ਸੁਧਾਰ ਕਾਨੂੰਨ ਨੂੰ ਰਾਸ਼ਟਰਪਤੀ ਦੀ ਸਹਿਮਤੀ ਮਿਲਣ ਮਗਰੋਂ ਸੂਬੇ ਦੇ ਕਿਸਾਨਾਂ 'ਚ ਭਾਰੀ ਰੋਸ ਹੈ। ਇਸ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਖਿਲਾਫ ਰੋਸ ਪ੍ਰਦਰਸ਼ਨ ਤੇ ਧਰਨੇ ਜਾਰੀ ਹਨ। ਹੁਣ ਤਿੰਨ ਤਖ਼ਤਾਂ ਤੋਂ ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਕਿਸਾਨਾਂ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਕਿਸਾਨ ਮਾਰਚ ਕੱਢੇਗਾ। ਅਕਾਲੀ ਦਲ ਰੂਪਨਗਰ ਦੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮਕੜ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਇਸ ਕਾਨੂੰਨ ਦੀ ਲੜਾਈ ਵਿੱਚ ਕਿਸਾਨਾਂ ਦੇ ਹੱਕ 'ਚ ਸਮਰਥਨ ਕਰਦਾ ਹੈ। ਅਕਾਲੀ ਦਲ ਹਮੇਸ਼ਾਂ ਤੋਂ ਹੀ ਕਿਸਾਨ ਹਿਤੈਸ਼ੀ ਪਾਰਟੀ ਰਿਹਾ ਹੈ।