ਸ਼੍ਰੋਮਣੀ ਅਕਾਲੀ ਦਲ ਸੰਯੁਕਤ 2022 ਦੀਆਂ ਚੋਣਾਂ ਨੂੰ ਲੈ ਕੇ ਸਰਗਰਮ - 2022 elections
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13109695-1021-13109695-1632050129265.jpg)
ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਸੰਯੁਕਤ (Shiromani Akali Dal United) ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਜ ਜ਼ਿਲ੍ਹੇ ਦੀ ਪਹਿਲੀ ਸੂਚੀ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਥਾਬਲਾ ਵੱਲੋਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੀ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਥਾਬਲਾ ਨੇ ਕਿਹਾ ਕਿ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ 1 ਸਕੱਤਰ ਜਨਰਲ, 11 ਸੀਨੀਅਰ ਮੀਤ ਪ੍ਰਧਾਨ, 12 ਜਨਰਲ ਸਕੱਤਰ,14 ਮੀਤ ਪ੍ਰਧਾਨ, 6 ਸਕੱਤਰ, 6 ਸਰਕਲ ਪ੍ਰਧਾਨ, 5 ਕਾਨੂੰਨੀ ਸਲਾਹਕਾਰ, 12 ਜਥੇਬੰਦਕ ਸਕੱਤਰ ਅਤੇ 21 ਜ਼ਿਲ੍ਹਾ ਕਮੇਟੀ ਮੈਂਬਰਾਂ ਨੂੰ ਨਿਯੁਕਤ ਕੀਤਾ ਗਿਆ ਹੈ।