ਅਗਾਮੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਸਰਗਰਮੀਆਂ ਤੇਜ਼ - ਬੀਬੀ ਜਗੀਰ ਕੌਰ
🎬 Watch Now: Feature Video
ਜਲੰਧਰ: ਅਗਾਮੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਆਪਣੀ ਸਰਗਰਮੀਆਂ ਵਧਾ ਦਿੱਤੀਆਂ ਹਨ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਜਲੰਧਰ 'ਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਕਿ ਉਨ੍ਹਾਂ ਵਲੋਂ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸਿੱਧੂ 'ਤੇ ਬੋਲਦਿਆਂ ਕਿਹਾ ਕਿ ਕਾਂਗਰਸ ਦਾ ਇਹ ਅੰਦਰੂਨੀ ਮਸਲਾ ਹੈ। ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਵਲੋਂ ਸੁਖਬੀਰ ਬਾਦਲ ਨੂੰ ਅਗਲਾ ਮੁੱਖ ਮੰਤਰੀ ਦੱਸਣ 'ਤੇ ਉਨ੍ਹਾਂ ਕਿਹਾ ਕਿ ਇਸਦਾ ਫੈਸਲਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਹੋਵੇਗਾ।