ਕਿਸਾਨੀ ਸੰਘਰਸ਼ ਦੀ ਜਿੱਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ - ਐਡਵੋਕੇਟ ਹਰਜਿੰਦਰ ਸਿੰਘ ਧਾਮੀ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੀ ਜਿੱਤ ’ਤੇ ਸ਼ੁਕਰਾਨੇ ਵਜੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ 13 ਦਸੰਬਰ ਨੂੰ ਪਵੇਗਾ। ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਿਸਾਨ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮੌਕੇ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਇਹ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਰੱਦ ਹੋਣ ’ਤੇ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਸੰਘਰਸ਼ੀ ਕਿਸਾਨਾਂ ਦੀ ਵਾਪਸੀ ਮੌਕੇ ਕਿਸਾਨ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 13 ਦਸੰਬਰ ਨੂੰ ਸ਼ੁਕਰਾਨੇ ਲਈ ਪੁੱਜ ਰਹੇ ਹਨ।