ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਸੰਗਤਾਂ ਨੂੰ ਦਸਵੰਧ ਦੇਣ ਦੀ ਕੀਤੀ ਅਪੀਲ - ਸੰਗਤਾਂ ਨੂੰ ਦਸਵੰਤ
🎬 Watch Now: Feature Video
ਬਠਿੰਡਾ: ਵੈਸਾਖੀ ਤੇ ਖਾਲਸਾ ਸਾਜਨਾ ਦਿਹਾੜੇ ਮੌਕੇ ਅਕਾਲ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸਮਾਗਮ ਕੀਤਾ ਗਿਆ। ਇਸ ਸਮਾਗਮ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਜਾਰੀ ਹੋਈ ਹਿਦਾਇਤਾਂ ਦੀ ਪਾਲਣਾ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਰਫਿਊ ਕਾਰਨ ਲੰਗਰ ਸੇਵਾ ਕਰਨ ਲਈ ਗੁਰੂ ਦੀ ਗੁਲਕ ਖਾਲੀ ਹੋ ਗਈ ਹੈ ਤੇ ਉਨ੍ਹਾਂ ਨੇ ਸੰਗਤਾਂ ਨੂੰ ਦਸਵੰਧ ਦੀ ਸੇਵਾ ਕਰਨ ਦੀ ਅਪੀਲ ਕੀਤੀ।