ਅੰਮ੍ਰਿਤਸਰ ਤੋਂ ਮੋਬਾਇਲ ਖੂਨਦਾਨ ਕੈਂਪ ਲਈ ਵਿਸ਼ੇਸ਼ ਬੱਸ ਰਵਾਨਾ - ਐਚਡੀਐਫਸੀ ਬੈਂਕ
🎬 Watch Now: Feature Video
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਦੀ ਦੇਖ ਰੇਖ ਇਹ ਮੋਬਾਇਲ ਖੂਨਦਾਨ ਕੈਂਪ ਲਗਾਉਣ ਲਈ ਆਧੁਨਿਕ ਸਹੂਲਤਾਂ ਵਾਲੀ ਬੱਸ ਦੀ ਸੇਵਾ ਐਚਡੀਐਫਸੀ ਬੈਂਕ ਨੇ ਕੀਤੀ ਹੈ। ਇਸ ਬੱਸ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ, ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਚ ਖੂਨ ਦੀ ਲੋੜ ਮਰੀਜ਼ਾਂ ਨੂੰ ਅਕਸਰ ਬਣੀ ਰਹਿੰਦੀ ਹੈ ਪਰ ਕੋਰੋਨਾ ਦੇ ਮੌਜੂਦਾ ਸੰਕਟਮਈ ਦੌਰ ਅੰਦਰ ਲੋਕਾਂ ਦਾ ਹਸਪਤਾਲ ਵਿਖੇ ਆ ਕੇ ਖੂਨਦਾਨ ਕਰਨਾ ਮੁਸ਼ਕਲ ਹੈ। ਇਸ ਲਈ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਥਾਵਾਂ ’ਤੇ ਖੂਨਦਾਨ ਕੈਂਪ ਲਗਾਉਣ ਲਈ ਬੱਸ ਤਿਆਰ ਕਰਵਾਈ ਹੈ, ਜਿਸ ਦੀ ਸੇਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਗਈ ਹੈ। ਇਸ ਬੱਸ ਦਾ ਮਰੀਜ਼ਾਂ ਨੂੰ ਬਹੁਤ ਲਾਭ ਮਿਲੇਗਾ।