ਅੰਮ੍ਰਿਤਸਰ ਦੇ ਗੁਜਰਪੁਰਾ ਇਲਾਕੇ ਵਿੱਚ ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ - amritsar news
🎬 Watch Now: Feature Video
ਅੰਮ੍ਰਿਤਸਰ ਦੇ ਗੁਜਰਪੁਰਾ ਵਿੱਚ ਦੋ ਗੁੱਟਾਂ ਵਿੱਚ ਹੋਈ ਫਾਇਰਿੰਗ ਵਿੱਚੋਂ ਇੱਕ ਯੁਵਕ ਨੂੰ ਗੋਲੀ ਲੱਗ ਗਈ, ਜਿਸਤੋਂ ਬਾਅਦ ਜ਼ਖ਼ਮੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਣਯੋਗ ਹੈ ਕਿ ਜ਼ਖ਼ਮੀ ਹਾਲੇ ਬਾਹਰਵੀਂ ਜਮਾਤ ਵਿੱਚ ਪੜ੍ਹਦਾ ਹੈ। ਇਸ ਤੋਂ ਇਲਾਵਾ ਪੀੜ੍ਹਤ ਦੇ ਪਰਿਵਾਰਕ ਮੈਂਬਰਾਂ ਪੁਲਿਸ ਤੇ ਪ੍ਰਸ਼ਾਸ਼ਨ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲੇ। ਇਸ ਮੌਕੇ ਪੁਲਿਸ ਦਾ ਕਹਿਣਾ ਹੈ ਕਿ ਇਸ ਸੰਬੰਧ ਵਿੱਚ ਕੁੱਝ ਨੌਜਵਾਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਉੱ ਜਲਦ ਤੋਂ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।