'ਕਿਸਾਨ ਬਾਗੀ ਹੋਏ ਪਏ ਨੇ ਤੇ ਹੁਣ ਦੁਕਾਨਦਾਰਾਂ ਨੇ ਵੀ ਬਾਗੀ ਹੋ ਜਾਣਾ' - ਲੌਕਡਾਊਨ ਦਾ ਅਸਰ
🎬 Watch Now: Feature Video
ਸੂਬੇ ’ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੰਜਾਬ ਚ 15 ਮਈ ਤੱਕ ਨਵੀਂਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਦੁਕਾਨਦਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਦੁਕਾਨਾਂ ਦਾ ਕੰਮ ਪਹਿਲਾਂ ਹੀ ਮੰਦੀ ਦੇ ਦੌਰ ਚੋਂ ਲੰਘ ਰਿਹਾ ਹੈ, ਪਿਛਲੇ ਸਾਲ ਦੇ ਲੌਕਡਾਊਨ ਦਾ ਅਸਰ ਅਜੇ ਗਿਆ ਨਹੀਂ ਸੀ ਤੇ ਮੁੜ ਤੋਂ ਸਰਕਾਰ ਵੱਲੋਂ ਲੌਕਡਾਊਨ ਲਗਾ ਦਿੱਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਚੋਂ ਲੰਘਣਾ ਪੈ ਰਿਹਾ ਹੈ। ਉਨ੍ਹਾਂ ਲਈ ਦੋ ਵਕਤ ਦੀ ਰੋਟੀ ਖਾਣੀ ਮੁਸ਼ਕਿਲ ਹੋ ਗਈ ਹੈ ਜਿਸ ਕਾਰਨ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਹੀਂ ਲਿਆ ਤਾਂ ਉਹ ਫੈਸਲੇ ਤੋਂ ਬਾਗੀ ਹੋ ਕੇ ਦੁਕਾਨਾਂ ਨੂੰ ਖੋਲ੍ਹਣ ਲਈ ਮਜਬੂਰ ਹੋ ਜਾਣਗੇ।