ਵੀਕੈਂਡ ਲੌਕਡਾਊਨ ਦੌਰਾਨ ਦੁਕਾਨਦਾਰਾਂ ਨੇ ਕੀਤੀ ਸਰਕਾਰੀ ਹੁਕਮਾਂ ਦੀ ਉਲੰਘਣਾ - ਵੀਕੈਂਡ ਲੌਕਡਾਊਨ
🎬 Watch Now: Feature Video
ਪਠਾਨਕੋਟ: ਪੰਜਾਬ 'ਚ ਸਰਕਾਰ ਵੱਲੋਂ ਵੀਕੈਂਡ ਲੌਕਡਾਊਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ। ਇਸ ਤਹਿਤ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਪਠਾਨਕੋਟ ਜ਼ਿਲ੍ਹੇ ਦੇ ਕਸਬਾ ਸਰਨਾ ਵਿਖੇ ਬਜ਼ਾਰਾਂ 'ਚ ਦੁਕਾਨਾਂ ਖੁੱਲ੍ਹੀਆਂ ਨਜ਼ਰ ਆਈਆਂ। ਕੋਇਸ ਦੌਰਾਨ ਪੁਲਿਸ ਨੇ ਸਖ਼ਤੀ ਵਰਤਦੇ ਹੋਏ ਦੁਕਾਨਾਂ ਬੰਦ ਕਰਵਾਈਆਂ ਅਤੇ ਕਈ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਸਰਕਾਰੀ ਹਦਾਇਤਾਂ ਮੰਨਣ ਅਤੇ ਵੀਕੈਂਡ ਲੌਕਡਾਊਨ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।