ਦੋ ਗੁੱਟਾਂ ‘ਚ ਦਿਨ-ਦਿਹਾੜੇ ਸ਼ਰੇਆਮ ਚੱਲੀਆਂ ਗੋਲੀਆਂ, ਘਟਨਾ ਦੀਆਂ CCTV ਫੁਟੇਜ ਆਈ ਸਾਹਮਣੇ - Bathinda
🎬 Watch Now: Feature Video
ਬਠਿੰਡਾ: ਜ਼ਿਲ੍ਹੇ ਦੇ ਅਜੀਤ ਰੋੜ ‘ਤੇ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਹੈ। ਦੋ ਗੁੱਟ ਦੇ ਵਿੱਚ ਦਿਨ ਦਿਹਾੜੇ ਸ਼ਰੇਆਮ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੇ ਵਿੱਚ ਇੱਕ ਸ਼ਖ਼ਸ ਦੀ ਮੌਤ (Death) ਹੋ ਗਈ ਹੈ ਜਦਿਕ ਦੋ ਲੋਕ ਜ਼ਖ਼ਮੀ ਹੋ ਗਏ ਹਨ ਜਿੰਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ (Hospital) ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇੰਨ੍ਹਾਂ ਸਾਹਮਣੇ ਆਈਆਂ ਤਸਵੀਰਾਂ ਦੇ ਵਿੱਚ ਸਾਫ ਵਿਖਾਈ ਦੇ ਰਿਹਾ ਕਿ ਇੱਕ ਧਿਰ ਦੇ ਨੌਜਵਾਨ ਦੂਸਰੀ ਦੇ ਨੌਜਵਾਨ ਨੂੰ ਗੋਲੀਆਂ ਮਾਰ ਰਹੇ ਹਨ ਤੇ ਨਾਲ ਹੀ ਹੋਰ ਹਥਿਆਰਾਂ ਦੇ ਨਾਲ ਕੁੱਟਮਾਰ ਕਰ ਰਹੇ ਹਨ। ਓਧਰ ਘਟਨਾ ਸਥਾਨ ਉੱਪਰ ਪਹੁੰਚੀ ਪੁਲਿਸ (Police) ਦੇ ਵੱਲੋਂ ਮਾਮਲੇ ਦੀ ਜਾਂਚ ਦੀ ਕੀਤੀ ਜਾ ਰਹੀ ਹੈ।