ਅੰਮ੍ਰਿਤਸਰ ਦੇ ਨੇੜਲੇ ਪਿੰਡ ਵਿੱਚ ਝੋਨੇ ਦੀ ਬਿਜਾਈ ਨੂੰ ਲੈ ਕੇ ਚੱਲੀਆਂ ਗੋਲੀਆਂ - ਪਿੰਡ ਪੰਡੋਰੀ
🎬 Watch Now: Feature Video
ਅੰਮ੍ਰਿਤਸਰ: ਪਿੰਡ ਪੰਡੋਰੀ ਦੇ ਬਲਾਕ ਚੁਗਵਾ ਤਹਿਸੀਲ ਅਜਨਾਲਾ ਵਿੱਚ ਝੋਨੇ ਦੀ ਬਿਜਾਈ ਨੂੰ ਲੈ ਕੇ ਜ਼ਿਮੀਂਦਾਰਾਂ ਤੇ ਮਜ਼ਦੂਰਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਗੋਲੀਆਂ ਚੱਲਣ ਦੀ ਜਾਣਕਾਰੀ ਵੀ ਮਿਲੀ ਹੈ। ਮਜ਼ਦੂਰਾਂ ਮੁਤਾਬਕ ਜ਼ਿਮੀਂਦਾਰਾਂ ਨੇ ਉਨ੍ਹਾਂ ਦੇ ਪਰਿਵਾਰ 'ਤੇ ਗੋਲੀਆਂ ਚਲਾਈਆਂ ਅਤੇ ਇੱਕ ਮੁੰਡੇ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜ਼ਿਮੀਂਦਾਰ ਉਨ੍ਹਾਂ ਦੇ ਘਰ 'ਤੇ ਕਬਜਾ ਕਰਨਾ ਚਾਹੁੰਦੇ ਹਨ। ਜਿਸ ਨੂੰ ਲੈ ਕੇ ਪਿੰਡ ਦੇ ਮਜ਼ਦੂਰ ਇਕੱਠੇ ਹੋਏ ਅਤੇ ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ।