ਸ੍ਰੀ ਫਤਿਹਗੜ੍ਹ ਸਾਹਿਬ ਦੇ ਕਿਸਾਨ ਕ੍ਰਿਸ਼ੀ ਕਰਮਨ ਅਵਾਰਡ ਨਾਲ ਸਨਮਾਨਿਤ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਕਿਸਾਨਾਂ ਨੂੰ ਖੇਤੀ ਬਾਰੇ ਜਾਗਰੂਕ ਕਰਨ ਲਈ ਸਰਕਾਰਾਂ ਵਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸ ਬਾਰ ਕ੍ਰਿਸ਼ੀ ਦਿਵਸ ਤੇ ਕਰਨਾਟਕ ਦੇ ਤੁਮਕਰ ਵਿੱਚ ਕਰਵਾਏ ਗਏ ਕਿਸਾਨ ਸਮਾਗਮ ਵਿੱਚ ਪੰਜਾਬ ਦੇ ਇੱਕ ਕਿਸਾਨ ਸੁਰਜੀਤ ਸਿੰਘ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕ੍ਰਿਸ਼ੀ ਕਰਮਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸੁਰਜੀਤ ਸਿੰਘ ਇਸ ਅਵਾਰਡ ਨਾਲ ਸਨਮਾਨਿਤ ਹੋਣ ਵਾਲੇ ਪਹਿਲੇ ਕਿਸਾਨ ਹਨ। ਸੁਰਜੀਤ ਸਿੰਘ ਸਾਧੂਗੜ ਤੋਂ ਹਨ। ਜੋ ਪਿਛਲੇ ਕਰੀਬ 20 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ। ਉਨ੍ਹਾਂ ਕਿਹਾ ਕਿ ਉਹ ਕਣਕ ਦੀ ਸਿੱਧੀ ਬਿਜਾਈ ਕਰਦੇ ਹਨ, ਜਿਸ ਨਾਲ ਝਾੜ ਵੀ ਵੱਧ ਨਿਕਲਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਝੋਨੇ ਦੇ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਸਗੋਂ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ।