ਨਵਜੋਤ ਸਿੱਧੂ ਕੱਪੜਿਆਂ ਦੀ ਤਰਾਂ ਬਲਦੇ ਨੇ ਪਾਰਟੀ-ਬਰਾੜ - ਅਕਾਲੀ ਆਗੂ
🎬 Watch Now: Feature Video
ਸੂਬੇ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਲਗਾਤਾਰ ਸਿਆਸਤ ਭਖਦੀ ਜਾ ਰਹੀ ਹੈ। ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਆਪ ਨੂੰ ਲੈਕੇ ਇੱਕ ਟਵੀਟ ਕੀਤਾ ਗਿਆ ਹੈ ਜਿਸ ਨੂੰ ਲੈਕੇ ਸੂਬੇ ਦੀ ਸਿਆਸਤ ਫਿਰ ਗਰਮਾ ਗਈ ਹੈ। ਸਿੱਧੂ ਵੱਲੋਂ ਟਵੀਟ ਕੀਤਾ ਗਿਆ ਹੈ ਕਿ ਆਪ ਵੱਲੋਂ ਉਸ ਵੱਲੋਂ ਚੁੱਕੇ ਜਾ ਰਹੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ। ਸਿੱਧੂ ਦੇ ਇਸ ਟਵੀਟ ਨੂੰ ਲੈਕੇ ਅਕਾਲੀ ਦਲ ਵੱਲੋਂ ਕਈ ਤਰ੍ਹਾਂ ਸਵਾਲ ਚੁੱਕੇ ਗਏ ਹਨ। ਅਕਾਲੀ ਆਗੂ ਚਰਨ ਸਿੰਘ ਨੇ ਸਿੱਧੂ ‘ਤੇ ਵਰ੍ਹਦਿਆਂ ਕਿਹਾ ਕਿ ਸਿੱਧੂ ਹੁਣ ਕਾਂਗਰਸ ਦੀ ਡੁੱਬਦੀ ਬੇੜੀ ਚੋਂ ਛਾਲ ਮਾਰ ਕੇ ਖੱਬੇ ਸੱਜੇ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਸਿੱਧੂ ਇਸ ਤਰ੍ਹਾਂ ਪਾਰਟੀਆਂ ਬਦਲ ਰਹੇ ਹਨ ਜਿਸ ਤਰ੍ਹਾਂ ਹਰ ਰੋਜ ਕੱਪੜੇ ਬਦਲਦੇ ਹਨ।ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਇਸ ਤਰ੍ਹਾਂ ਰਾਜਨੀਤੀ ਨੂੰ ਕੋਈ ਪਸੰਦ ਨਹੀਂ ਕਰਦਾ।