ਫਾਇਰ ਬ੍ਰਿਗੇਡ ਮੁਲਾਜ਼ਮਾਂ ਨੂੰ ਫਾਰਗ ਕਰਨ 'ਤੇ ਕੀਤਾ ਨਗਰ ਕੌਂਸਲ ਦਫ਼ਤਰ ਦਾ ਘਿਰਾਓ
🎬 Watch Now: Feature Video
ਮਾਨਸਾ: ਨਗਰ ਕੌਂਸਲ ਦੇ ਅਧੀਨ ਮਾਨਸਾ ਫਾਇਰ ਬ੍ਰਿਗੇਡ ਦੇ ਵਿਚ ਕੰਮ ਕਰ ਰਹੇ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਫਾਰਗ ਕਰਨ ਦੇ ਰੋਸ ਵਜੋਂ ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਹਿਯੋਗ ਦੇ ਨਾਲ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਨੌਕਰੀ ਤੋਂ ਫਾਰਗ ਕੀਤੇ ਗਏ ਕਰਮਚਾਰੀ ਜਗਜੀਤ ਸਿੰਘ ਜਸਕਰਨ ਸਿੰਘ ਨੇ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਨਗਰ ਕੌਂਸਲ ਮਾਨਸਾ ਦੇ ਅਧੀਨ ਫਾਇਰ ਬ੍ਰਿਗੇਡ ਦੇ ਵਿਚ ਬਤੌਰ ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਹਨ ਪਰ ਪਿਛਲੇ ਸਮੇਂ ਤੋਂ ਉਨ੍ਹਾਂ ਦਾ ਕੋਰਟ ਦੇ ਵਿੱਚ ਕੇਸ ਵੀ ਚੱਲ ਰਿਹਾ ਹੈ ਅਤੇ ਹੁਣ ਨਗਰ ਕੌਂਸਲ ਵਲੋਂ ਉਨ੍ਹਾਂ ਨੂੰ ਬਿਨਾਂ ਕਾਰਨ ਦੱਸੇ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ। ਜਿਸਦੇ ਲਈ ਉਹ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ ਪਰ ਉਨ੍ਹਾਂ ਦੇ ਨਾਲ ਲਾਰੇ ਲੱਪੇ ਦੀ ਰਾਜਨੀਤੀ ਖੇਡੀ ਜਾ ਰਹੀ ਹੈ।