ਸਿੱਖ ਜਥੇਬੰਦੀਆਂ ਨੇ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
🎬 Watch Now: Feature Video
ਅੰਮ੍ਰਿਤਸਰ 'ਚ ਸਿੱਖ ਜੱਥੇਬੰਦੀਆਂ ਨੇ ਇੱਕਠੇ ਹੋ ਕੇ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੇ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਬਾਰੇ ਦੱਸਦੇ ਹੋਏ ਅਮਰ ਖ਼ਾਲਸਾ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਈਰਲ ਹੋਈ ਜਿਸ 'ਚ ਉਹ ਹੱਥ ਵਿੱਚ ਰਿਵਾਲਵਰ ਫੜ ਕੇ ਨੌਜਵਾਨਾਂ ਨੂੰ ਭੜਕਾਉਂਦੇ ਨਜ਼ਰ ਆ ਰਹੇ ਸਨ। ਉਹ ਨੌਜਵਾਨਾਂ ਨੂੰ ਮੋਬਾਈਲ ਆਦਿ ਨਾ ਖ਼ਰੀਦ ਕੇ ਹਥਿਆਰਾਂ ਦੀ ਖ਼ਰੀਦਦਾਰੀ ਪ੍ਰਤੀ ਪ੍ਰੇਰਿਤ ਕਰਦੇ ਨਜ਼ਰ ਆ ਰਹੇ ਸਨ। ਸਿੱਖ ਜਥੇਬੰਦੀਆਂ ਨੇ ਸੂਧੀਰ ਸੂਰੀ ਉੱਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਤੇ ਨੌਜਵਾਨਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਸੁਧੀਰ ਸੂਰੀ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।